ਪੁਲਿਸ ਅਤੇ ਏਜੰਸੀਆਂ ਦੀ ਵੱਡੀ ਕਾਰਵਾਈ ਸਰੋਤ- ਸੋਸ਼ਲ ਮੀਡੀਆ
ਭਾਰਤ

ਪਾਕਿਸਤਾਨ-ਕੈਨੇਡਾ ਨਸ਼ਾ ਤਸਕਰਾਂ 'ਤੇ ਪੁਲਿਸ ਅਤੇ ਏਜੰਸੀਆਂ ਦੀ ਵੱਡੀ ਕਾਰਵਾਈ

ਤਸਕਰਾਂ ਨੂੰ ਕਾਬੂ ਕਰਨ ਲਈ ਪੁਲਿਸ ਦੀ ਵੱਡੀ ਕਾਰਵਾਈ

Pritpal Singh

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੀਮਾ ਸੁਰੱਖਿਆ ਬਲ ਅਤੇ ਰਾਜਸਥਾਨ ਪੁਲਿਸ ਦੀ ਮਦਦ ਰਾਹੀਂ ਇੱਕ ਅੰਤਰਰਾਸ਼ਟਰੀ ਡਰੱਗ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ, ਰਾਜਸਥਾਨ ਦੇ ਬਾੜਮੇਰ ਜ਼ਿਲ੍ਹੇ ਵਿੱਚ ਅੰਤਰਰਾਸ਼ਟਰੀ ਸਰਹੱਦ ਨੇੜੇ 60.302 ਕਿਲੋਗ੍ਰਾਮ ਹੈਰੋਇਨ ਦੀ ਇੱਕ ਵੱਡੀ ਖੇਪ ਬਰਾਮਦ ਕੀਤੀ ਗਈ।

ਇਹ ਡਰੱਗ ਸਿੰਡੀਕੇਟ ਪਾਕਿਸਤਾਨ-ਅਧਾਰਤ ਤਸਕਰ ਤਨਵੀਰ ਸ਼ਾਹ ਦੁਆਰਾ ਚਲਾਇਆ ਜਾ ਰਿਹਾ ਸੀ, ਜਦੋਂ ਕਿ ਇਸਦਾ ਵਿਦੇਸ਼ੀ ਨੈੱਟਵਰਕ ਕੈਨੇਡਾ-ਅਧਾਰਤ ਹੈਂਡਲਰ ਜੋਬਨ ਕੈਲਰ ਦੁਆਰਾ ਚਲਾਇਆ ਜਾ ਰਿਹਾ ਸੀ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਜਾਣਕਾਰੀ ਦਿੱਤੀ ਕਿ ਇਸ ਮਾਮਲੇ ਵਿੱਚ ਲਗਾਤਾਰ ਗ੍ਰਿਫ਼ਤਾਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਜਾਂਚ ਅਜੇ ਵੀ ਜਾਰੀ ਹੈ, ਜਲਦੀ ਹੀ ਹੋਰ ਗ੍ਰਿਫ਼ਤਾਰੀਆਂ ਸਾਹਮਣੇ ਆਉਣਗੀਆਂ।

ਦੇਸ਼ ਭਰ ਤੋਂ 9 ਮੁੱਖ ਮੁਲਜ਼ਮ ਗ੍ਰਿਫ਼ਤਾਰ

ਇਸ ਨੈੱਟਵਰਕ ਨਾਲ ਜੁੜੇ 9 ਮੁੱਖ ਕਾਰਕੁਨਾਂ ਅਤੇ ਹਵਾਲਾ ਨੈੱਟਵਰਕ ਨਾਲ ਜੁੜੇ ਏਜੰਟਾਂ ਨੂੰ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਜੰਮੂ-ਕਸ਼ਮੀਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਸਾਰੇ ਮੁਲਜ਼ਮ ਹਵਾਲਾ ਰਾਹੀਂ ਨਸ਼ਾ ਤਸਕਰੀ, ਵੰਡ ਅਤੇ ਫੰਡਿੰਗ ਵਿੱਚ ਸ਼ਾਮਲ ਸਨ।

ਡੀਜੀਪੀ ਪੰਜਾਬ ਨੇ ਟਵੀਟ ਕੀਤਾ ਹੈ ਕਿ ਉਹ ਪੰਜਾਬ ਨੂੰ ਨਾਰਕੋ-ਅੱਤਵਾਦ ਤੋਂ ਮੁਕਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹਨ। ਪੁਲਿਸ ਨੇ ਕਿਹਾ ਕਿ ਅਜਿਹੇ ਅੰਤਰਰਾਸ਼ਟਰੀ ਨੈੱਟਵਰਕਾਂ ਨੂੰ ਖਤਮ ਕਰਨ ਲਈ ਸਾਡੀ ਭਾਰਤ ਦੀ ਏਜੰਸੀਆਂ ਕੰਮ ਕਰ ਰਹੀ ਹਨ, ਅਤੇ ਇਨ੍ਹਾਂ ਨੂੰ ਜੜ ਤੋ ਖਤਮ ਕੀਤਾ ਜਾਵੇਗਾ।

ਪਾਕਿਸਤਾਨੀ ਤਸਕਰ ਤਨਵੀਰ ਸ਼ਾਹ ਅਤੇ ਕੈਨੇਡਾ ਦੇ ਜੋਬਨ ਕੈਲਰ ਦੁਆਰਾ ਚਲਾਏ ਜਾ ਰਹੇ ਡਰੱਗ ਸਿੰਡੀਕੇਟ ਦਾ ਅੰਮ੍ਰਿਤਸਰ ਪੁਲਿਸ ਨੇ ਪਰਦਾਫਾਸ਼ ਕੀਤਾ। ਬੱਬਰ ਖਾਲਸਾ ਇੰਟਰਨੈਸ਼ਨਲ ਦੇ ਅੱਤਵਾਦੀ ਨੂੰ ਹਥਿਆਰ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਅਤੇ 9 ਮੁੱਖ ਮੁਲਜ਼ਮਾਂ ਨੂੰ ਭਾਰਤ ਦੇ ਵੱਖ-ਵੱਖ ਰਾਜਾਂ ਤੋਂ ਗ੍ਰਿਫ਼ਤਾਰ ਕੀਤਾ ਗਿਆ।