ਦਿੱਲੀ ਦੇ ਤੇਜ਼ ਗੇਂਦਬਾਜ਼ ਹਰਸ਼ਿਤ ਰਾਣਾ ਅਤੇ ਆਂਧਰਾ ਪ੍ਰਦੇਸ਼ ਦੇ ਆਲਰਾਊਂਡਰ ਨਿਤੀਸ਼ ਰੈੱਡੀ ਨੂੰ ਆਸਟਰੇਲੀਆ ਖਿਲਾਫ ਪੰਜ ਟੈਸਟ ਮੈਚਾਂ ਦੀ ਲੜੀ ਲਈ ਰੋਹਿਤ ਸ਼ਰਮਾ ਦੀ ਅਗਵਾਈ ਵਾਲੀ 18 ਮੈਂਬਰੀ ਭਾਰਤੀ ਟੀਮ 'ਚ ਪਹਿਲੀ ਵਾਰ ਸ਼ਾਮਲ ਕੀਤਾ ਗਿਆ ਹੈ।
ਆਸਟਰੇਲੀਆ ਖਿਲਾਫ ਆਗਾਮੀ ਬਾਰਡਰ-ਗਾਵਸਕਰ ਟਰਾਫੀ ਲਈ ਮੁਹੰਮਦ ਸ਼ਮੀ ਟੀਮ 'ਚ ਨਹੀਂ ਹਨ ਜਦਕਿ ਕੁਲਦੀਪ ਯਾਦਵ ਨੂੰ ਪਿੱਠ ਦੀ ਸੱਟ ਕਾਰਨ ਲੰਬੇ ਸਮੇਂ ਤੱਕ ਮੁੜ ਵਸੇਬੇ ਦੀ ਸਲਾਹ ਦਿੱਤੀ ਗਈ ਹੈ।
ਨਿਊਜ਼ੀਲੈਂਡ ਸੀਰੀਜ਼ ਲਈ ਚੁਣੀ ਗਈ ਟੀਮ ਤੋਂ ਅਕਸ਼ਰ ਪਟੇਲ ਨੂੰ ਬਾਹਰ ਕਰ ਦਿੱਤਾ ਗਿਆ ਹੈ। ਪੁਣੇ 'ਚ ਚੱਲ ਰਹੇ ਟੈਸਟ 'ਚ 11 ਵਿਕਟਾਂ ਲੈਣ ਵਾਲੇ ਵਾਸ਼ਿੰਗਟਨ ਸੁੰਦਰ ਨੂੰ ਟੀਮ 'ਚ ਸ਼ਾਮਲ ਕੀਤਾ ਗਿਆ ਹੈ। ਸਲਾਮੀ ਬੱਲੇਬਾਜ਼ ਅਭਿਮਨਿਊ ਈਸ਼ਵਰਨ ਨੂੰ ਕਪਤਾਨ ਰੋਹਿਤ ਸ਼ਰਮਾ ਦੇ ਕਵਰ ਵਜੋਂ ਚੁਣਿਆ ਗਿਆ ਸੀ।
ਕਰਨਾਟਕ ਦੇ ਤੇਜ਼ ਗੇਂਦਬਾਜ਼ ਵਿਸ਼ਾਕ ਵਿਜੇ ਕੁਮਾਰ ਅਤੇ ਪੰਜਾਬ ਦੇ ਬੱਲੇਬਾਜ਼ ਰਮਨਦੀਪ ਸਿੰਘ ਨੂੰ ਦੱਖਣੀ ਅਫਰੀਕਾ ਖਿਲਾਫ ਟੀ-20 ਸੀਰੀਜ਼ ਲਈ ਸ਼ਾਮਲ ਕੀਤਾ ਗਿਆ ਹੈ, ਜਦਕਿ ਤੇਜ਼ ਗੇਂਦਬਾਜ਼ ਮਯੰਕ ਯਾਦਵ ਦੁਬਾਰਾ ਚੋਟਿਲ ਹੋ ਗਏ ਹਨ। ਉਹ ਮੁੜ ਵਸੇਬੇ ਲਈ 'ਸੈਂਟਰ ਆਫ ਐਕਸੀਲੈਂਸ' ਵਿਚ ਹੈ।
ਰੋਹਿਤ ਸ਼ਰਮਾ (ਕਪਤਾਨ), ਜਸਪ੍ਰੀਤ ਬੁਮਰਾਹ (ਉਪ ਕਪਤਾਨ), ਯਸ਼ਸਵੀ ਜੈਸਵਾਲ, ਅਭਿਮਨਿਊ ਈਸ਼ਵਰਨ, ਸ਼ੁਭਮਨ ਗਿੱਲ, ਵਿਰਾਟ ਕੋਹਲੀ, ਕੇਐਲ ਰਾਹੁਲ, ਰਿਸ਼ਭ ਪੰਤ (ਵਿਕਟਕੀਪਰ), ਸਰਫਰਾਜ਼ ਖਾਨ, ਧਰੁਵ ਜੁਰੇਲ (ਵਿਕਟਕੀਪਰ), ਆਰ ਅਸ਼ਵਿਨ, ਰਵਿੰਦਰ ਜਡੇਜਾ, ਮੁਹੰਮਦ ਸਿਰਾਜ, ਆਕਾਸ਼ ਦੀਪ, ਪ੍ਰਸਿੱਧ ਕ੍ਰਿਸ਼ਨਾ, ਹਰਸ਼ਿਤ ਰਾਣਾ, ਨਿਤੀਸ਼ ਕੁਮਾਰ ਰੈੱਡੀ, ਵਾਸ਼ਿੰਗਟਨ ਸੁੰਦਰ।
ਰਿਜ਼ਰਵ ਖਿਡਾਰੀ: ਮੁਕੇਸ਼ ਕੁਮਾਰ, ਨਵਦੀਪ ਸੈਣੀ, ਖਲੀਲ ਅਹਿਮਦ।
ਦੱਖਣੀ ਅਫਰੀਕਾ ਵਿਰੁੱਧ ਚਾਰ ਟੀ-20 ਅੰਤਰਰਾਸ਼ਟਰੀ ਮੈਚਾਂ ਲਈ ਭਾਰਤ ਦੀ ਟੀਮ:ਸੂਰਯਕੁਮਾਰ ਯਾਦਵ (ਕਪਤਾਨ), ਅਭਿਸ਼ੇਕ ਸ਼ਰਮਾ, ਸੰਜੂ ਸੈਮਸਨ (ਵਿਕਟਕੀਪਰ), ਰਿੰਕੂ ਸਿੰਘ, ਤਿਲਕ ਵਰਮਾ, ਜੀਤੇਸ਼ ਸ਼ਰਮਾ (ਵਿਕਟਕੀਪਰ), ਹਾਰਦਿਕ ਪਾਂਡਿਆ, ਅਕਸ਼ਰ ਪਟੇਲ, ਰਮਨਦੀਪ ਸਿੰਘ, ਵਰੁਣ ਚੱਕਰਵਰਤੀ, ਰਵੀ ਬਿਸ਼ਨੋਈ, ਅਰਸ਼ਦੀਪ ਸਿੰਘ, ਵਿਸ਼ਾਕ ਵਿਜੇਕੁਮਾਰ, ਆਵੇਸ਼ ਖਾਨ, ਯਸ਼ ਦਿਆਲ।