Pritpal Singh
ਦੁੱਧ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ, ਰੋਜ਼ਾਨਾ ਦੁੱਧ ਦਾ ਸੇਵਨ ਕਰਨ ਨਾਲ ਸਰੀਰ ਨੂੰ ਕਈ ਪੋਸ਼ਕ ਤੱਤ ਮਿਲਦੇ ਹਨ।
ਹਾਲਾਂਕਿ ਇਕੱਲਾ ਦੁੱਧ ਹੀ ਬਹੁਤ ਸ਼ਕਤੀਸ਼ਾਲੀ ਹੁੰਦਾ ਹੈ ਪਰ ਇਸ ਵਿਚ ਕੁਝ ਚੀਜ਼ਾਂ ਮਿਲਾ ਕੇ ਇਸ ਨੂੰ ਹੋਰ ਵੀ ਸ਼ਕਤੀਸ਼ਾਲੀ ਬਣਾਇਆ ਜਾ ਸਕਦਾ ਹੈ।
ਇੱਕ ਚੁਟਕੀ ਦਾਲਚੀਨੀ ਨੂੰ ਦੁੱਧ ਵਿੱਚ ਮਿਲਾ ਕੇ ਪੀਣ ਨਾਲ ਸਰੀਰ ਵਿੱਚ ਸੋਜਸ਼ ਅਤੇ ਬਲੱਡ ਸ਼ੂਗਰ ਦਾ ਪੱਧਰ ਘੱਟ ਹੁੰਦਾ ਹੈ।
ਚੀਆ ਦੇ ਬੀਜਾਂ ਨੂੰ ਦੁੱਧ ਵਿੱਚ ਮਿਲਾ ਕੇ ਪੀਣ ਨਾਲ ਬਹੁਤ ਤਾਕਤ ਮਿਲਦੀ ਹੈ।
ਦੁੱਧ ਵਿੱਚ ਸ਼ਹਿਦ ਮਿਲਾ ਕੇ ਪੀਣ ਨਾਲ ਗਲੇ ਦੀ ਖਰਾਸ਼ ਘੱਟ ਹੁੰਦੀ ਹੈ ਅਤੇ ਚੰਗੀ ਨੀਂਦ ਆਉਂਦੀ ਹੈ।
ਦੁੱਧ 'ਚ ਹਲਦੀ ਮਿਲਾ ਕੇ ਪੀਣਾ ਵੀ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ, ਜਿਸ ਨਾਲ ਸਿਹਤ ਨੂੰ ਕਈ ਫਾਇਦੇ ਮਿਲਦੇ ਹਨ।