Pritpal Singh
ਲਸਣ ਦਾ ਸੇਵਨ ਕਰਨ ਨਾਲ ਸਾਡੇ ਸਰੀਰ ਨੂੰ ਕਈ ਫਾਇਦੇ ਹੁੰਦੇ ਹਨ, ਇਸ ਨੂੰ ਰੋਜ਼ਾਨਾ ਖਾਣ ਨਾਲ ਕਈ ਬੀਮਾਰੀਆਂ ਤੋਂ ਬਚਿਆ ਜਾ ਸਕਦਾ ਹੈ।
ਆਓ ਜਾਣਦੇ ਹਾਂ ਰੋਜ਼ਾਨਾ ਲਸਣ ਦਾ ਸੇਵਨ ਕਰਨ ਨਾਲ ਸਰੀਰ ਨੂੰ ਕੀ ਫਾਇਦੇ ਹੁੰਦੇ ਹਨ।
ਲਸਣ 'ਚ ਐਂਟੀਬੈਕਟੀਰੀਅਲ ਅਤੇ ਐਂਟੀਵਾਇਰਲ ਗੁਣ ਹੁੰਦੇ ਹਨ, ਜੋ ਸਰੀਰ ਨੂੰ ਬੀਮਾਰੀਆਂ ਨਾਲ ਲੜਨ 'ਚ ਮਦਦ ਕਰਦੇ ਹਨ।
ਲਸਣ ਕੋਲੈਸਟਰੋਲ ਦੇ ਪੱਧਰ ਨੂੰ ਘੱਟ ਕਰਨ ਵਿੱਚ ਮਦਦ ਕਰਦਾ ਹੈ, ਜਿਸ ਨਾਲ ਦਿਲ ਦੀ ਬਿਮਾਰੀ ਦਾ ਖਤਰਾ ਘੱਟ ਹੁੰਦਾ ਹੈ।
ਲਸਣ ਬਲੱਡ ਪ੍ਰੈਸ਼ਰ ਨੂੰ ਨਿਯਮਤ ਕਰਨ ਅਤੇ ਖੂਨ ਦੇ ਥੱਕੇ ਬਣਨ ਤੋਂ ਰੋਕਣ ਵਿੱਚ ਮਦਦ ਕਰਦਾ ਹੈ, ਜਿਸ ਨਾਲ ਦਿਲ ਦੀ ਸਿਹਤ ਵਿੱਚ ਸੁਧਾਰ ਹੁੰਦਾ ਹੈ।
ਲਸਣ ਪਾਚਨ ਕਿਰਿਆ ਵਿੱਚ ਸੁਧਾਰ ਕਰਦਾ ਹੈ ਅਤੇ ਪੇਟ ਦੀਆਂ ਸਮੱਸਿਆਵਾਂ ਨੂੰ ਘੱਟ ਕਰਦਾ ਹੈ।
ਲਸਣ ਗਰਮ ਹੁੰਦਾ ਹੈ, ਇਸ ਲਈ ਇਸ ਦਾ ਜ਼ਿਆਦਾ ਸੇਵਨ ਨਾ ਕਰੋ।