Pritpal Singh
ਖੀਰੇ ਵਿੱਚ ਵਿਟਾਮਿਨ ਸੀ, ਵਿਟਾਮਿਨ ਕੇ, ਕਾਪਰ, ਪੋਟਾਸ਼ੀਅਮ ਵਰਗੇ ਪੌਸ਼ਟਿਕ ਤੱਤ ਪਾਏ ਜਾਂਦੇ ਹਨ।
ਗਰਮੀਆਂ ਵਿੱਚ ਖੀਰੇ ਦਾ ਸੇਵਨ ਸਰੀਰ ਨੂੰ ਹਾਈਡ੍ਰੇਟ ਰੱਖਣ ਵਿੱਚ ਮਦਦ ਕਰਦਾ ਹੈ ਅਤੇ ਤਣਾਅ ਘਟਾਉਂਦਾ ਹੈ।
ਖੀਰੇ ਵਿੱਚ ਵਿਟਾਮਿਨ ਏ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ ਜੋ ਅੱਖਾਂ ਅਤੇ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ।
ਜੇਕਰ ਤੁਹਾਨੂੰ ਵੀ ਪਾਚਨ ਸੰਬੰਧੀ ਸਮੱਸਿਆ ਹੈ ਤਾਂ ਤੁਸੀਂ ਆਪਣੀ ਖੁਰਾਕ ਵਿੱਚ ਖੀਰਾ ਸ਼ਾਮਲ ਕਰ ਸਕਦੇ ਹੋ।
ਖੀਰਾ ਫਾਈਬਰ ਦਾ ਇੱਕ ਭਰਪੂਰ ਸਰੋਤ ਹੈ ਜੋ ਪਾਚਨ ਕਿਰਿਆ ਨੂੰ ਬਿਹਤਰ ਬਣਾਉਣ ਵਿੱਚ ਮਦਦ ਕਰਦਾ ਹੈ।
ਖੀਰੇ ਵਿੱਚ ਕਈ ਅਜਿਹੇ ਗੁਣ ਪਾਏ ਜਾਂਦੇ ਹਨ ਜੋ ਸਕਿਨ ਨੂੰ ਹੈਲਦੀ ਰੱਖਣ ਵਿੱਚ ਮਦਦ ਕਰਦੇ ਹਨ
ਜੇਕਰ ਤੁਸੀਂ ਆਪਣੀ ਚਮੜੀ ਨੂੰ ਚਮਕਦਾਰ ਅਤੇ ਸਿਹਤਮੰਦ ਰੱਖਣਾ ਚਾਹੁੰਦੇ ਹੋ, ਤਾਂ ਇਸਦਾ ਸੇਵਨ ਲਾਭਦਾਇਕ ਹੋਵੇਗਾ।