ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਖਰੀਦਦਾਰਾਂ ਲਈ ਸੁਨਹਿਰੀ ਮੌਕਾ
ਸਰਾਫਾ ਬਾਜ਼ਾਰ 'ਚ ਸੋਨੇ ਦੀਆਂ ਕੀਮਤਾਂ 'ਚ ਇਕ ਵਾਰ ਫਿਰ ਭਾਰੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ ਅਤੇ ਅੱਜ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ। ਸੋਨਾ 1,150 ਰੁਪਏ ਦੀ ਗਿਰਾਵਟ ਨਾਲ 78,350 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਿਆ ਹੈ। ਸੋਨੇ ਅਤੇ ਚਾਂਦੀ ਦੇ ਖਰੀਦਦਾਰਾਂ ਲਈ ਚੰਗੀ ਖ਼ਬਰ ਹੈ। ਸੋਮਵਾਰ ਨੂੰ ਭਾਰਤੀ ਸਰਾਫਾ ਬਾਜ਼ਾਰ ਵਿੱਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਤੇ ਗਿਰਾਵਟ ਆ ਗਈਆਂ। ਆਲ ਇੰਡੀਆ ਸਰਾਫਾ ਐਸੋਸੀਏਸ਼ਨ ਮੁਤਾਬਕ ਸੋਨਾ 78,350 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਆ ਗਿਆ ਹੈ। ਚਾਂਦੀ ਦੀਆਂ ਕੀਮਤਾਂ 'ਚ ਵੀ ਗਿਰਾਵਟ ਆਈ ਹੈ ਅਤੇ ਹੁਣ ਇਹ 92,500 ਰੁਪਏ 'ਤੇ ਵਿਕ ਰਹੀ ਹੈ।
ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ
ਨਵੀਂ ਦਿੱਲੀ— ਸਟਾਕਿਸਟਾਂ ਅਤੇ ਪ੍ਰਚੂਨ ਵਿਕਰੇਤਾਵਾਂ ਦੀ ਅੰਨ੍ਹੇਵਾਹ ਵਿਕਰੀ ਕਾਰਨ ਸੋਮਵਾਰ ਨੂੰ ਦਿੱਲੀ ਸਰਾਫਾ ਬਾਜ਼ਾਰ 'ਚ ਸੋਨਾ 1,150 ਰੁਪਏ ਦੀ ਗਿਰਾਵਟ ਨਾਲ 78,350 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਿਆ। ਸ਼ੁੱਕਰਵਾਰ ਨੂੰ 99.9 ਫੀਸਦੀ ਸ਼ੁੱਧਤਾ ਵਾਲਾ ਸੋਨਾ 79,500 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ ਸੀ। ਸੋਮਵਾਰ ਨੂੰ 99.5 ਫੀਸਦੀ ਸ਼ੁੱਧਤਾ ਵਾਲਾ ਸੋਨਾ 1,150 ਰੁਪਏ ਦੀ ਗਿਰਾਵਟ ਨਾਲ 77,950 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਿਆ।
ਅੱਜ ਕਿੰਨੀ ਪਹੁੰਚ ਗਈ ਚਾਂਦੀ ?
ਇਸੇ ਤਰ੍ਹਾਂ ਚਾਂਦੀ ਵੀ 300 ਰੁਪਏ ਦੀ ਗਿਰਾਵਟ ਨਾਲ 92,500 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਆ ਗਈ, ਜੋ ਪਿਛਲੇ ਕਾਰੋਬਾਰੀ ਸੈਸ਼ਨ 'ਚ 92,500 ਰੁਪਏ ਪ੍ਰਤੀ ਕਿਲੋਗ੍ਰਾਮ ਸੀ। ਪਿਛਲੇ ਕਾਰੋਬਾਰੀ ਸੈਸ਼ਨ 'ਚ ਚਾਂਦੀ 92,800 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਈ ਸੀ। ਪਿਛਲੇ ਦੋ ਕਾਰੋਬਾਰੀ ਸੈਸ਼ਨਾਂ 'ਚ ਸੋਨੇ 'ਚ 4,500 ਰੁਪਏ ਪ੍ਰਤੀ ਕਿਲੋਗ੍ਰਾਮ ਦੀ ਗਿਰਾਵਟ ਆਈ ਹੈ। ਕੌਮਾਂਤਰੀ ਬਾਜ਼ਾਰ 'ਚ ਕਾਮੈਕਸ ਸੋਨੇ ਦਾ ਵਾਅਦਾ 2.70 ਡਾਲਰ ਪ੍ਰਤੀ ਔਂਸ ਦੀ ਤੇਜ਼ੀ ਨਾਲ 2,678.50 ਡਾਲਰ ਪ੍ਰਤੀ ਔਂਸ 'ਤੇ ਪਹੁੰਚ ਗਿਆ। ਏਸ਼ੀਆਈ ਸੈਸ਼ਨ 'ਚ ਚਾਂਦੀ 0.26 ਫੀਸਦੀ ਦੀ ਤੇਜ਼ੀ ਨਾਲ 31.11 ਡਾਲਰ ਪ੍ਰਤੀ ਔਂਸ 'ਤੇ ਪਹੁੰਚ ਗਈ। ਵਰਲਡ ਗੋਲਡ ਕੌਂਸਲ ਮੁਤਾਬਕ ਇਸ ਸਾਲ ਰਿਕਾਰਡ ਤੋੜ ਵਾਧੇ ਤੋਂ ਬਾਅਦ 2025 'ਚ ਸੋਨੇ ਦੀਆਂ ਕੀਮਤਾਂ ਹੌਲੀ ਰਫਤਾਰ ਨਾਲ ਵਧਣਗੀਆਂ।