ਭਾਰਤ
ਪੰਜਾਬ ਸਰਕਾਰ ਦੀ ਇਸ ਸਕੀਮ ਤਹਿਤ 1867 ਲਾਭਪਾਤਰੀਆਂ ਦੇ ਖਾਤੇ ਵਿੱਚ ਆਏ 9.51 ਕਰੋੜ ਰੁਪਏ
ਪੰਜਾਬ ਸਰਕਾਰ ਨੇ ਆਸ਼ੀਰਵਾਦ ਸਕੀਮ ਤਹਿਤ ਲੋਕਾਂ ਦੇ ਖਾਤਿਆਂ ਵਿੱਚ ਪੈਸੇ ਟਰਾਂਸਫਰ ਕੀਤੇ ਹਨ। ਇਹ ਰਾਸ਼ੀ ਪੱਛੜੀਆਂ ਸ਼੍ਰੇਣੀਆਂ, ਈਡਬਲਯੂਐਸ ਵਰਗ, ਐਸਸੀ-ਐਸਟੀ ਵਰਗ ਦੇ ਲੋਕਾਂ ਨੂੰ ਦਿੱਤੀ ਜਾਂਦੀ ਹੈ।
ਭਗਵੰਤ ਸਿੰਘ ਮਾਨ ਸਰਕਾਰ ਨੇ ਆਸ਼ੀਰਵਾਦ ਸਕੀਮ ਤਹਿਤ ਪੱਛੜੇ ਵਰਗ, ਈਡਬਲਯੂਐਸ ਵਰਗ, ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਦੇ ਖਾਤੇ ਪੈਸੇ ਟਰਾਂਸਫਰ ਕੀਤੇ ਹਨ। ਕੁੱਲ 1867 ਲਾਭਪਾਤਰੀਆਂ ਦੇ ਖਾਤੇ ਵਿੱਚ 9.51 ਕਰੋੜ ਰੁਪਏ ਜਾਰੀ ਕੀਤੇ ਗਏ ਹਨ।
ਪਿਛੜਿਆਂ ਲਈ ਕੰਮ ਕਰ ਰਹੀ ਹੈ ਪੰਜਾਬ ਸਰਕਾਰ: ਮੰਤਰੀ
ਬਲਜੀਤ ਕੌਰ ਨੇ ਕਿਹਾ ਕਿ ਸੂਬਾ ਸਰਕਾਰ ਪੱਛੜੀਆਂ ਸ਼੍ਰੇਣੀਆਂ ਅਤੇ ਈਡਬਲਯੂਐਸ ਵਰਗਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।
ਇਨ੍ਹਾਂ ਜ਼ਿਲ੍ਹਿਆਂ ਦੇ ਲੋਕਾਂ ਨੂੰ ਹੋਇਆ ਲਾਭ
ਆਸ਼ੀਰਵਾਦ ਸਕੀਮ ਤਹਿਤ ਜ਼ਿਲ੍ਹਾ ਬਰਨਾਲਾ, ਫਰੀਦਕੋਟ, ਹੁਸ਼ਿਆਰਪੁਰ, ਜਲੰਧਰ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਰੂਪਨਗਰ, ਐਸ.ਏ.ਐਸ ਨਗਰ, ਐਸ.ਬੀ.ਐਸ ਨਗਰ, ਸੰਗਰੂਰ, ਮਲੇਰਕੋਟਲਾ ਦੇ ਪੱਛੜੀਆਂ ਸ਼੍ਰੇਣੀਆਂ ਅਤੇ ਈਡਬਲਯੂਐਸ ਵਰਗਾਂ ਨਾਲ ਸਬੰਧਤ 1331 ਲਾਭਪਾਤਰੀਆਂ ਨੂੰ 6.78 ਕਰੋੜ ਰੁਪਏ ਜਾਰੀ ਕੀਤੇ ਗਏ ਹਨ।