ਅਕਾਲੀ ਦਲ ਦੀ ਸੰਸਦ ਮੈਂਬਰ ਨੇ ਰਾਮ ਰਹੀਮ ਨੂੰ ਪੈਰੋਲ ਦੇਣ ਦੇ ਫੈਸਲੇ ਦੀ ਕੀਤੀ ਆਲੋਚਨਾ
ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਅੱਜ 30 ਦਿਨਾਂ ਦੀ ਪੈਰੋਲ ਮਿਲ ਗਈ ਹੈ। ਰਾਮ ਰਹੀਮ ਦੇ ਵਕੀਲ ਜਿਤੇਂਦਰ ਖੁਰਾਣਾ ਨੇ ਕਿਹਾ ਕਿ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦੀ ਪੈਰੋਲ ਉਨ੍ਹਾਂ ਦਾ ਕਾਨੂੰਨੀ ਅਧਿਕਾਰ ਹੈ। ਉਸ ਨੂੰ ਕਾਨੂੰਨ ਅਨੁਸਾਰ ਅੱਜ 30 ਦਿਨਾਂ ਦੀ ਪੈਰੋਲ ਦਿੱਤੀ ਗਈ ਸੀ। ਹਰ ਕੈਦੀ ਨੂੰ ਪੈਰੋਲ ਲਈ ਅਰਜ਼ੀ ਦੇਣ ਦਾ ਕਾਨੂੰਨੀ ਅਧਿਕਾਰ ਹੈ। ਇਸ ਵਾਰ ਰਾਮ ਰਹੀਮ ਨੇ ਆਪਣੇ ਡੇਰਾ ਸੱਚਾ ਸੌਦਾ ਆਸ਼ਰਮ ਜਾਣ ਲਈ ਅਰਜ਼ੀ ਦਿੱਤੀ ਸੀ ਅਤੇ ਉਸ ਅਨੁਸਾਰ ਉਸ ਨੂੰ ਇਜਾਜ਼ਤ ਦੇ ਦਿੱਤੀ ਗਈ ਸੀ।
ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਨੇ ਹਮਲੇ ਦੀ ਕੀਤੀ ਨਿੰਦਾ
ਸਾਬਕਾ ਕੇਂਦਰੀ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ 30 ਦਿਨਾਂ ਦੀ ਪੈਰੋਲ ਦੇਣ ਦੇ ਹਰਿਆਣਾ ਸਰਕਾਰ ਦੇ ਫੈਸਲੇ ਦੀ ਆਲੋਚਨਾ ਕੀਤੀ ਹੈ। ਰਾਮ ਰਹੀਮ ਦੇ ਵਕੀਲ ਜਿਤੇਂਦਰ ਖੁਰਾਣਾ ਨੇ ਕਿਹਾ ਕਿ ਕਾਨੂੰਨ ਮੁਤਾਬਕ ਸਾਲ 'ਚ 70 ਦਿਨਾਂ ਤੱਕ ਦੀ ਪੈਰੋਲ ਅਤੇ 21 ਦਿਨਾਂ ਦੀ ਫਰਲੋ ਦਿੱਤੀ ਜਾ ਸਕਦੀ ਹੈ। ਰਾਮ ਰਹੀਮ ਦੀ ਪੈਰੋਲ ਪੂਰੀ ਤਰ੍ਹਾਂ ਕਾਨੂੰਨੀ ਦਾਇਰੇ ਵਿੱਚ ਹੈ।
ਰਾਮ ਰਹੀਮ ਕੱਟ ਰਿਹਾ ਹੈ 20 ਸਾਲ ਦੀ ਸਜ਼ਾ
ਰਾਮ ਰਹੀਮ ਸਿੰਘ ਇਸ ਸਮੇਂ ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਦੋ ਚੇਲਿਆਂ ਨਾਲ ਬਲਾਤਕਾਰ ਦੇ ਮਾਮਲੇ ਵਿੱਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ। ਅੱਜ ਉਸ ਨੂੰ 30 ਦਿਨਾਂ ਦੀ ਪੈਰੋਲ ਦਿੱਤੀ ਗਈ ਹੈ।